ਮਾਨਸਾ (ਪੱਤਰ ਪ੍ਰੇਰਕ): ਗਾਂਧੀ ਜੈਅੰਤੀ ਮੌਕੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਮੈਡਮ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਅਤੇ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਲੋਕਾਂ ਵਿੱਚ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਫੈਲਾਉਣ ਲਈ 2 ਅਕਤੂਬਰ ਤੋਂ ਲੈ ਕੇ 14 ਨਵੰਬਰ ਤੱਕ ਪੈਨ ਇੰਡੀਆ ਕੈਂਪੇਨ ਸ਼ੁੁਰੂ ਕੀਤੀ ਗਈ ਹੈ, ਜਿਸ ਦਾ ਆਗਾਜ਼ ਅੱਜ ਜ਼ਿਲ੍ਹਾ ਕਚਿਹਰੀ ਮਾਨਸਾ ਅਤੇ ਸਬ-ਡਵੀਜ਼ਨ ਬੁਢਲਾਡਾ ਅਤੇ ਸਰਦੂਲਗੜ੍ਹ ਵਿੱਚ ਪ੍ਰਭਾਤ ਫੇਰੀਆਂ ਕਰਕੇ ਕੀਤਾ ਗਿਆ।