ਪੱਤਰ ਪ੍ਰੇਰਕ
ਜ਼ੀਰਾ, 30 ਜੂਨ
ਪੰਜਾਬ ਸਰਕਾਰ ਵੱਲੋਂ ਵਿੱਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਦਿਅਕ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ 12 ਮੈਂਬਰੀ ਕਮੇਟੀ ਵਿੱਚ ਸ਼ਹੀਦ ਗੁਰਦਾਸ ਰਾਮ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੀਆਂ) ਜ਼ੀਰਾ ਦੇ ਪ੍ਰਿੰਸੀਪਲ ਅਤੇ ਵਿੱਦਿਅਕ ਮਾਹਿਰ ਰਕੇਸ਼ ਸ਼ਰਮਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਰਾਕੇਸ਼ ਸ਼ਰਮਾ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਉਨ੍ਹਾਂ ਨੂੰ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚੰਦ ਸਿੰਘ ਗਿੱਲ, ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਤੇ ‘ਆਪ’ ਆਗੂ ਬਲਵੰਤ ਸਿੰਘ ਢਿੱਲੋਂ, ਆੜ੍ਹਤੀਆ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ, ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਕਰਮਜੀਤ ਸਿੰਘ ਜੋਸਨ, ਅਰੋੜਾ ਬਰਾਦਰੀ ਜ਼ੀਰਾ ਦੇ ਪ੍ਰਧਾਨ ਅਸ਼ੋਕ ਕਥੂਰੀਆ ਨੇ ਰਾਕੇਸ਼ ਸ਼ਰਮਾ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।