ਪੱਤਰ ਪ੍ਰੇਰਕ
ਭਦੌੜ, 10 ਮਈ
ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਮਿਹਨਤ ਕਰ ਰਹੀ ਹੈ ਪਰ ਵਾਅਦਿਆਂ ਨੂੰ ਪੂੁਰਾ ਕਰਨ ਲਈ ਅਜੇ ਥੋੜਾ ਸਮਾਂ ਜ਼ਰੂਰ ਲੱਗੇਗਾ। ਇਹ ਗੱਲ ਸਿੱਖਿਆ ਤੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਜੱਗੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਸੂੁਬੇ ਵਿੱਚ ਭ੍ਰਿਸ਼ਟਾਚਾਰ ਦੀ ਜੜ੍ਹ ਇੰਨੀ ਡੂੰਘੀ ਪਹੁੰਚ ਚੁੱਕੀ ਹੈ ਕਿ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਸ਼ਾਸਨ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡੀ ਮਿਹਨਤ ਕਰਨੀ ਪੈ ਰਹੀ ਹੈ। ਇਸ ਸਮੇਂ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਟਰੱਕ ਯੂਨੀਅਨ ਦੇ ਪ੍ਰਧਾਨ ਤੇ ਕੌਂਸਲਰ ਜਗਦੀਪ ਸਿੰਘ ਜੱਗੀ, ਐਡਵੋਕੇਟ ਕੀਰਤ ਸਿੰਗਲਾ, ਹਰਪ੍ਰੀਤ ਸਿੰਘ ਗਰੇਵਾਲ ਗੁਰਪ੍ਰੀਤ ਸਿੰਘ ਗਿੱਲ, ਪ੍ਰਧਾਨ ਜੋਗਿੰਦਰ ਸਿੰਘ ਮਠਾੜੂ, ਸ਼ਹਿਰੀ ਪ੍ਰਧਾਨ ਰਜਿੰਦਰ ਸਿੱਧੂ, ਬਲਵਿੰਦਰ ਸਿਘ ਸਿੱਧੂ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।