ਪੱਖੋ ਕੈਂਚੀਆਂ:
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰੀ ਹਾਈ ਸਕੂਲ ਪੱਖੋਕੇ ਦੇ ਦੋ ਅਧਿਆਪਕਾਂ ਨੇ ਜਿੱਤਾਂ ਦਰਜ ਕੀਤੀਆਂ ਹਨ। ਸਕੂਲ ਦੇ ਸਰੀਰਕ ਸਿੱਖਿਆ ਦੇ ਅਧਿਆਪਕ ਮੱਲ ਸਿੰਘ ਨੇ 51 ਤੋਂ 60 ਸਾਲ ਉਮਰ ਵਰਗ ਦੇ ਟੇਬਲ ਟੈਨਿਸ ਮੁਕਾਬਲੇ ਵਿੱਚ ਬਰਨਾਲਾ ਜ਼ਿਲ੍ਹੇ ’ਚੋਂ ਤੀਜਾ ਸਥਾਨ ਤੇ ਜਦੋਂਕਿ ਖੇਡ ਦੇ 31 ਤੋਂ 40 ਸਾਲ ਉਮਰ ਵਰਗ ਵਿੱਚ ਗਣਿਤ ਅਧਿਆਪਕਾ ਪਾਰੂਲ ਸਿੰਗਲਾ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਅੰਡਰ-14 ਉਮਰ ਵਰਗ ਮੁਕਾਬਲੇ ਵਿੱਚ ਪੰਜ ਵਿਦਿਆਰਥੀਆਂ ਨੇ ਟੇਬਲ ਟੈਨਿਸ ਵਿੱਚ ਜ਼ਿਲ੍ਹੇ ਦੇ ’ਚੋਂ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਮੁਖੀ ਡਾ. ਬਲਵੰਤ ਸਿੰਘ ਭੋਤਨਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ। -ਪੱਤਰ ਪ੍ਰੇਰਕ