ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 25 ਜੂਨ
ਕੌਂਸਲ ਆਫ਼ ਜੂਨੀਅਰ ਇੰਜਨੀਅਰ ਸਰਕਲ ਫ਼ਰੀਦਕੋਟ ਦੇ ਪ੍ਰਧਾਨ ਇੰਜ. ਬਲਵੰਤ ਸਿੰਘ ਅਤੇ ਪੱਛਮੀ ਜ਼ੋਨ ਦੇ ਪ੍ਰਧਾਨ ਇੰਜਨੀਅਰ ਨਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਰਕਲ ਦਫਤਰ ਫ਼ਰੀਦਕੋਟ ਦੇ ਸਾਹਮਣੇ ਜੂਨੀਅਰ ਇੰਜਨੀਅਰਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਇੰਜ. ਬਲਵੰਤ ਸਿੰਘ ਅਤੇ ਇੰਜ. ਨਰਿੰਦਰਪਾਲ ਸਿੰਘ ਨੇ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਲੰਮੇ ਸਮੇਂ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕਰਦਿਆਂ ਕੌਂਸਲ ਦੇ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਜੇ ਈਜ਼ ਉੱਪਰ ਨਾਜਾਇਜ਼ ਕੀਤੀਆਂ ਐੱਫ਼ਆਈਆਰ ਰੱਦ ਕੀਤੀਆਂ ਜਾਣ ਅਤੇ ਫੀਲਡ ਵਿਚ ਆ ਰਹੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਾਇਜ਼ ਤੇ ਹੱਕੀ ਮੰਗਾਂ ਦੇ ਹੱਕ ’’ਚ 25 ਜੂਨ ਤੋਂ ਲੈ ਕੇ 6 ਜੁਲਾਈ ਤੱਕ ਸਟੋਰਾਂ, ਐੱਮ.ਈ. ਲੈਬਾਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਇਸੇ ਦੌਰਾਨ ਹੀ ਸ਼ਾਮ 5 ਵਜੇ ਤੋਂ ਸਭਾ 9 ਵਜੇ ਤੱਕ ਮੋਬਾਇਲ ਫੋਨ ਬੰਦ ਰੱਖੇ ਜਾਣਗੇ। ਇਸ ਮੌਕੇ ਇੰਜ. ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਬਿੰਦਰ ਸਿੰਘ, ਬਲਰਾਜ ਸਿੰਘ, ਜਸਵੰਤ ਸਿੰਘ, ਗੁਰਨੇਕ ਸਿੰਘ ਨੇ ਸੰਬੋਧਨ ਕੀਤਾ।