ਪੱਤਰ ਪ੍ਰੇਰਕ
ਭੁੱਚੋ ਮੰਡੀ, 29 ਜੁਲਾਈ
ਐਂਪਲਾਈਜ਼ ਫੈਡਰੇਸ਼ਨ (ਚਾਹਲ) ਅਤੇ ਐਂਪਲਾਈਜ਼ ਯੂਨੀਅਨ ਥਰਮਲ ਪਲਾਂਟ ਲਹਿਰਾ ਮੁਹੱਬਤ ਨੇ ਪਾਵਰਕੌਮ ਦੇ ਪ੍ਰਬੰਧਕਾਂ ਦੀ ਲਾਰੇ ਲੱਪੇ ਵਾਲੀ ਨੀਤੀ ਵਿਰੁੱਧ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਬਲਜੀਤ ਸਿੰਘ ਬਰਾੜ, ਰਜਿੰਦਰ ਸਿੰਘ ਨਿੰਮਾ, ਰਘਬੀਰ ਸਿੰਘ ਸੈਣੀ, ਕਰਨਦੀਪ ਸਿੰਘ, ਲਖਵੰਤ ਸਿੰਘ ਬਾਂਡੀ, ਬਲਵਿੰਦਰ ਸਿੰਘ ਅਤੇ ਕੇਸ਼ਵ ਅਧਿਕਾਰੀ ਨੇ ਮੰਗ ਕੀਤੀ ਕਿ ਕਰੰਟ ਲੱਗਣ ਨਾਲ ਮੌਤ ਦੇ ਮੂੰਹ ਵਿੱਚ ਗਏ ਬਿਜਲੀ ਮੁਲਾਜ਼ਮਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਆਗੂਆਂ ਨਾਲ ਬਿਜਲੀ ਮੰਤਰੀ ਦੀ ਮੀਟਿੰਗ ਕਰਵਾ ਕੇ ਬਿਜਲੀ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਗੁਰਭੇਜ ਸਿੰਘ, ਅਮਰਜੀਤ ਸਿੰਘ ਮੰਗਲੀ, ਸੁਰਜੀਤ ਸਿੰਘ, ਅਜੈਬ ਸਿੰਘ ਗੁਰਪ੍ਰੀਤ ਸਿੰਘ, ਨਿਤੇਸ਼ ਕੁਮਾਰ, ਹਰੀਸ਼ ਕੁਮਾਰ, ਮਨਜੀਤ ਸਿੰਘ ਅਤੇ ਰਾਜ ਕੁਮਾਰ ਨੇ ਸੰਬੋਧਨ ਕੀਤਾ।