ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 6 ਸਤੰਬਰ
ਪੰਜਾਬ ਸਟੂਡੈਂਟਸ ਯੂਨੀਅਨ ਦੀ ਬ੍ਰਿਜਿੰਦਰਾ ਕਾਲਜ ਕਮੇਟੀ ਦੀ ਚੋਣ ਸੂਬਾਈ ਆਗੂ ਧੀਰਜ ਕੁਮਾਰ ਦੀ ਮੌਜੂਦਗੀ ਵਿੱਚ ਕਾਲਜ ਵਿੱਚ ਮੀਟਿੰਗ ਉਪਰੰਤ ਕੀਤੀ ਗਈ ਜਿਸ ਵਿੱਚ ਕਮੇਟੀ ਪ੍ਰਧਾਨ ਜਸਨੀਤ ਸਿੰਘ, ਮੀਤ ਪ੍ਰਧਾਨ ਹਰਕਮਲ ਕੌਰ, ਅਰਸ਼ਦੀਪ ਕੌਰ, ਸੁਖਬੀਰ ਸਿੰਘ ਨੂੰ ਸਕੱਤਰ, ਲਵਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਪ੍ਰੈੱਸ ਸਕਤੱਰ, ਨਸੀਬ ਕੌਰ ਨੂੰ ਖ਼ਜ਼ਾਨਚੀ ਤੇ ਮਨਜਿੰਦਰ ਸਿੰਘ ਨੂੰ ਮੀਡੀਆ ਇੰਚਾਰਜ ਚੁਣਿਆ ਗਿਆ। ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਵੀਰ ਕੌਰ, ਮਨਦੀਪ ਕੌਰ, ਲਵਪ੍ਰੀਤ ਸਿੰਘ, ਹਰਪ੍ਰੀਤ ਕੌਰ, ਕਰਨਵੀਰ ਸਿੰਘ, ਨੇਹਾ ਤੇ ਹਰਸਿਮਰਨ ਕੌਰ 51 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਕਮੇਟੀ ਨੂੰ ਸੂਬਾ ਆਗੂ ਧੀਰਜ ਕੁਮਾਰ ਅਤੇ ਜ਼ਿਲ੍ਹਾ ਸਕੱਤਰ ਹਰਵੀਰ ਗੰਧੜ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ-2020 ਨਿੱਜੀਕਰਨ ਅਤੇ ਸਿੱਖਿਆ ਦੇ ਭਗਵੇਂਕਰਨ ਦੇ ਏਜੰਡੇ ਤਹਿਤ ਲਿਆਂਦੀ ਗਈ ਹੈ ਜੋ ਆਮ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਹੋਰ ਦੂਰ ਲੈ ਜਾਵੇਗੀ। ਵਿਦਿਆਰਥੀ ਆਗੂ ਜਸਨੀਤ ਸਿੰਘ ਅਤੇ ਸੁਖਬੀਰ ਸਿੰਘ ਨੇ ਕਿਹਾ ਕਿ 12 ਸਤੰਬਰ ਨੂੰ ਇਨ੍ਹਾਂ ਮੰਗਾਂ ’ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾਈ ਸੱਦੇ ਤਹਿਤ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਕਰਵਾਈ ਜਾਵੇਗੀ।