ਪੱਤਰ ਪ੍ਰੇਰਕ
ਮਾਨਸਾ, 27 ਜਨਵਰੀ
ਸੰਯੁਕਤ ਕਿਸਾਨ ਮੋਰਚਾ ਦੀ ਜ਼ਿਲ੍ਹਾ ਇਕਾਈ ਨੇ 31 ਜਨਵਰੀ ਨੂੰ ਵਿਸ਼ਵਾਸਘਾਤ ਦਿਵਸ ਵਜੋਂ ਮਨਾਉਣ ਸਬੰਧੀ ਤਿਆਰੀ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਮਾਮਲੇ ਨੂੰ ਲੈ ਕੇ 6 ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਕੁੱਲ ਹਿੰਦ ਕਿਸਾਨ ਸਭਾ ਪੁੰਨਾਵਾਲ ਨਾਲ ਸਬੰਧਤ ਆਗੂ ਸ਼ਾਮਲ ਹੋਏ। ਇਸ ਦੌਰਾਨ ਇੱਕ 6 ਮੈਂਬਰੀ ਕਮੇਟੀ ਵੀ ਗਠਿਤ ਕੀਤੀ ਗਈ, ਜਿਸ ਵਿੱਚ ਮਾਸਟਰ ਦਰਸ਼ਨ ਸਿੰਘ ਟਾਹਲੀਆਂ, ਦਲਜੀਤ ਸਿੰਘ, ਜਗਦੇਵ ਸਿੰਘ,ਨਿਰਮਲ ਸਿੰਘ ਝੰਡੂਕੇ,ਮਲੂਕ ਸਿੰਘ ਹੀਰਕੇ ਅਤੇ ਐਡਵੋਕੇਟ ਸਵਰਨ ਸਿੰਘ ਦਲਿਓ ਨੂੰ ਨਿਯੁਕਤ ਕੀਤਾ ਗਿਆ। ਆਗੂਆਂ ਨੇ ਮੰਗਾਂ ਨਾ ਮੰਨਣ ’ਤੇ ਕੇਂਦਰ ਦੀ ਆਲੋਚਨਾ ਕੀਤੀ।