ਪੱਤਰ ਪ੍ਰੇਰਕ
ਮਾਨਸਾ, 19 ਜੂਨ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ੈੱਲਰਾਂ, ਭੱਠਿਆਂ, ਝੁੱਗੀਆਂ-ਝੌਪੜੀਆਂ, ਫੈਕਟਰੀਆਂ, ਉਸਾਰੀ ਅਧੀਨ ਥਾਵਾਂ ਅਤੇ ਹੋਰ ਮਾਈਗਰੇਟਰੀ ਵੱਸੋਂ ਵਾਲੇ ਇਲਾਕਿਆਂ ਵਿੱਚ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲੇ ਦਿਨ 1936 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਬੱਚਿਆਂ ਨੂੰ ਅਗਲੇ ਦੋ ਦਿਨ ਵਿਚ ਕਵਰ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਵਿਡ 19 ਦੀ ਵੈਕਸੀਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਪੋਲੀਓ ਰੋਕੂ ਬੂੰਦਾਂ ਪਿਲਾਈਆਂ
ਸ਼ਹਿਣਾ: ਸਿਹਤ ਵਿਭਾਗ ਵੱਲੋਂ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 0-5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਸੁਪਰਵਾਈਜ਼ਰ ਗੌਤਮ ਰਿਸ਼ੀ, ਗੁਰਪ੍ਰੀਤ ਸਿੰਘ ਸ਼ਹਿਣਾ ਨੇ ਦੱਸਿਆ ਕਿ ਝੁੱਗੀਆਂ, ਸ਼ੈਲਰਾਂ, ਭੱਠਿਆਂ ’ਤੇ ਰਹਿੰਦੀ ਲੇਬਰ ਦੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ। 20-21 ਜੂਨ ਵੀ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। -ਪੱਤਰ ਪ੍ਰੇਰਕ