ਪੱਤਰ ਪ੍ਰੇਰਕ
ਬੁਢਲਾਡਾ, 4 ਫਰਵਰੀ
ਬੁਢਲਾਡਾ ਵਿਧਾਨ ਸਭਾ ਹਲਕੇ ਦੇ ਇੱਕ ਦਰਜਨ ਤੋਂ ਵੱਧ ਪਿੰਡਾਂ ਵਿੱਚ ਕੀਤੀਆਂ ਗਈਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਧਿਰਾਂ ਰਾਜ ਦੀ ਆਰਥਿਕਤਾ ਨੂੰ ਘੁਣ ਵਾਂਗ ਖਾ ਰਹੀਆਂ ਹਨ। ਇਸ ਕਾਰਨ ਪੰਜਾਬ ਕਰਜ਼ੇ ਦੀ ਦਲਦਲ ਵਿੱਚ ਧਸ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਆਰਥਿਕਤਾ, ਰੁਜ਼ਗਾਰ, ਸਿੱਖਿਆ, ਸਿਹਤ ਆਦਿ ਭਖਦੇ ਮੁੱਦਿਆਂ ਨੂੰ ਛੱਡ ਕੇ ਕੇਵਲ ਵੋਟ ਲੈ ਰਹੀਆਂ ਹਨ। ਉਹ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚਾ ਅਤੇ ਸੀਪੀਆਈ ਦੇ ਸਾਂਝੇ ਉਮੀਦਵਾਰ ਕ੍ਰਿਸ਼ਨ ਚੌਹਾਨ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀ ਸਰਕਾਰ ਸੰਯੁਕਤ ਸਮਾਜ ਮੋਰਚੇ ਦੀ ਹੋਵੇਗੀ। ਇਸ ਮੌਕੇ ਦਲਜੀਤ ਮਾਨਸ਼ਾਹੀਆ, ਵੇਦ ਪ੍ਰਕਾਸ਼ ਬੁਢਲਾਡਾ,ਸੀਤਾ ਰਾਮ ਗੋਬਿੰਦਪੁਰਾ, ਜਗਤਾਰ ਕਾਲਾ, ਹਰਪ੍ਰੀਤ ਸਿੰਘ ਮਾਨਸਾ, ਚਿਮਨ ਲਾਲ ਕਾਕਾ, ਭੁਪਿੰਦਰ ਗੁਰਨੇ, ਸੁਖਦੇਵ ਬੋੜਾਵਾਲ, ਹਰਮੀਤ ਬੋੜਾਵਾਲ, ਕਰਨੈਲ ਸਿੰਘ ਦਾਤੇਵਾਸ, ਮੱਖਣ ਰੰਘੜਿਆਲ, ਕੁਲਦੀਪ ਲਾਇਲਪੁਰੀ ਨੇ ਵੀ ਸੰਬੋਧਨ ਕੀਤਾ।