ਸਿਰਸਾ: ਸਾਉਣੀ ਦੀ ਫ਼ਸਲ ਦੀ ਸਰਕਾਰੀ ਖ਼ਰੀਦ 25 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ। ਮੰਡੀਆਂ ਵਿੱਚ ਜਿਣਸ ਖ਼ਰੀਦਣ ਦੇ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਫ਼ਸਲ ਵੇਖਣ ਵੇਲੇ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਦੱਸਿਆ ਕਿ 25 ਸਤੰਬਰ ਤੋਂ ਸਾਉਣੀ ਦੀਆਂ ਜਿਣਸਾਂ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ। ਇਸ ਦੇ ਸਾਰੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ। ਮੰਡੀਆਂ ਵਿੱਚ ਕਿਸਾਨਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੀ ਗਏ ਹਨ। -ਨਿੱਜੀ ਪੱਤਰ ਪ੍ਰੇਰਕ