ਪੱਤਰ ਪ੍ਰੇਰਕ
ਭੁੱਚੋ ਮੰਡੀ, 4 ਅਕਤੂਬਰ
ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜ਼ੂਕੇਸ਼ਨ ਲਹਿਰਾ ਮੁਹੱਬਤ (ਬਠਿੰਡਾ) ਦਾ ਬੀਐੱਡ ਭਾਗ-ਦੂਜਾ (ਸਮੈੱਸਟਰ-ਚੌਥਾ) ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਵਿੱਚ ਵਿਦਿਆਰਥਣ ਰਾਜਵਿੰਦਰ ਕੌਰ ਕੋਠਾ ਗੁਰੂ ਕਾ ਨੇ ਕਾਲਜ ਵਿੱਚੋਂ ਪਹਿਲਾ, ਉਰਵਸ਼ੀ ਰਾਮਪੁਰਾ ਫੂਲ ਨੇ ਦੂਜਾ, ਹਰਸਿਮਰਨਜੀਤ ਕੌਰ ਤਪਾ ਮੰਡੀ ਨੇ ਤੀਜਾ ਸਥਾਨ ਹਾਸਲ ਕੀਤਾ। ਬਾਕੀ ਸਾਰੇ ਵਿਦਿਆਰਥੀਆਂ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ ਅਤੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਦਿਨੇਸ਼ ਕੁਮਾਰ ਅਤੇ ਪ੍ਰੋ. ਅਮਨਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਪ੍ਰੋ. ਰਮਨਦੀਪ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਸੁਖਦੀਪ ਕੌਰ (ਪੰਜਾਬੀ), ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਸੁਖਦੀਪ ਕੌਰ, ਪ੍ਰੋ. ਗੁਰਪ੍ਰੀਤ ਰਾਮ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਮੋਨਿਕਾ ਗਰਗ, ਪ੍ਰੋ. ਰੁਚਿਕਾ ਤੇ ਪ੍ਰੋ. ਸੁਮਨ ਰਾਣੀ ਹਾਜ਼ਰ ਸਨ।