ਪੱਤਰ ਪ੍ਰੇਰਕ
ਭੁੱਚੋ ਮੰਡੀ, 31 ਮਈ
ਇਤਿਹਾਸਕ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਦੇ ਸਿੱਖ ਇਤਿਹਾਸ ਨਾਲ ਸਬੰਧਤ ਬੁਰਜ ਮਾਈ ਦੇਸਾਂ ਵਿੱਚ ਪ੍ਰਬੰਧਕਾਂ ਵੱਲੋਂ ਨੌ- ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇੱਥੇੇ ਕਾਠ ਦੇ ਬੰਗਲੇ ਵਿੱਚ ਪਰਿਵਾਰ ਵਿਛੋੜੇ ਤੋਂ ਬਾਅਦ 1706 ਈਸਵੀ ਵਿੱਚ ਗੁਰੂ ਗੋਬਿੰਦ ਸਿੰਘ ਜੀ, ਮਾਤਾ ਸੁੰਦਰ ਕੌਰ ਅਤੇ ਮਾਤਾ ਸਾਹਿਬ ਕੌਰ 9 ਦਿਨ ਰਹੇ ਸਨਅਤੇ ਇਸ ਅਸਥਾਨ ’ਤੇ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਸੁਸ਼ੋਭਿਤ ਹਨ। ਮਾਈ ਦੇਸਾਂ ਜੀ ਦੀ 10ਵੀਂ ਅੰਸ਼ ਦੇ ਬਾਬਾ ਜਸਵੀਰ ਸਿੰਘ (ਮੁੱਖ ਸੇਵਾਦਾਰ) ਨੇ ਦੱਸਿਆ ਕਿ ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਮਹਾਨ ਸਿੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।