ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 7 ਸਤੰਬਰ
ਸ਼੍ੋਮਣੀ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਦੇਖ-ਰੇਖ ਹੇਠ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ ਤੇ ਗੁਰੂ ਰਾਮਦਾਸ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ। ਉਪਰੰਤ ਸੰਗੀਤ ਅਧਿਆਪਕ ਸੁਖਜਿੰਦਰ ਸਿੰਘ, ਜਸਵੀਰ ਸਿੰਘ ਅਤੇ ਬੱਚਿਆਂ ਨਿਰਪਜੀਤ ਸਿੰਘ, ਗੁਰਨੂਰ ਸਿੰਘ, ਪਵਨਦੀਪ ਸਿੰਘ ਤੇ ਕਰਮਵੀਰ ਸਿੰਘ ਨੇ ਕੀਰਤਨ ਕੀਤਾ। ਧਾਰਮਿਕ ਵਿਸ਼ੇ ਦੇ ਅਧਿਆਪਕ ਗੁਰਪ੍ਰੀਤ ਸਿੰਘ, ਖੁਸ਼ਮੀਤ ਕੌਰ ਤੇ ਗੁਰਨੂਰ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣ ਪਾਇਆ। ਕਮਲਜੀਤ ਕੌਰ ਤੇ ਹਰਮਨਦੀਪ ਕੌਰ ਨੇ ਕਵਿਤਾ ਪੇਸ਼ ਕੀਤੀ। ਨਰਿਪਜੀਤ ਸਿੰਘ, ਗੁਰਨੂਰ ਸਿੰਘ ਤੇ ਪਵਨ ਦੀਪ ਸਿੰਘ ਨੇ ਕਵੀਸ਼ਰੀ ਪੇਸ਼ ਕੀਤੀ। ਪ੍ਰਿੰਸੀਪਲ ਗੁਰਿੰਦਰਕੌਰ ਨੇ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਸੇਧ ਲੈ ਕੇ ਹਰ ਰੋਜ਼ ਜਪੁਜੀ ਸਾਹਿਬ ਜੀ ਦਾ ਪਾਠ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਰਟ ਅਧਿਆਪਕ ਇੰਦਰਜੀਤ ਸਿੰਘ ਤੇ ਸਟਾਫ ਮੈਂਬਰ ਹਾਜ਼ਰ ਸਨ।