ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਮਹਿੰਦਰ ਪਾਲ ਨੇ ਦੱਸਿਆ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ’ਤੇ ਪਟਾਖੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ 19 ਅਕਤੂਬਰ ਤੋਂ 25 ਅਕਤੂਬਰ 2020 ਸ਼ਾਮ 5 ਵਜੇ ਤੱਕ ਹਦਾਇਤਾਂ ਅਨੁਸਾਰ ਲੋੜੀਂਦੀ ਫੀਸ ਨਿਰਧਾਰਤ ਅਨੁਪਾਤ (60:40) ਵਿੱਚ ਭਰਦੇ ਹੋਏ ਆਪਣੀ ਦਰਖ਼ਾਸਤ ਦੀ ਕਾਪੀ ਅਤੇ ਸਵੈ-ਘੋਸ਼ਣਾ ਸਮੇਤ ਸਬੰਧਤ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿੱਚ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਲਈ ਨਿਰਧਾਰਤ ਮਿਤੀਆਂ ਤੱਕ ਪ੍ਰਾਪਤ ਹੋਈਆਂ ਦਰਖ਼ਾਸਤਾਂ ਵਿੱਚੋਂ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਦੇ ਦਫ਼ਤਰ ਵਿੱਚ 28 ਅਕਤੂਬਰ ਨੂੰ ਬਾਅਦ ਦੁਪਹਿਰ ਡਰਾਅ ਆਫ਼ ਲਾਟਸ ਰਾਹੀਂ ਇਹ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। -ਪੱਤਰ ਪ੍ਰੇਰਕ