ਜੈਤੋ: ਪੰਜਾਬ ਚੇਤਨਾ ਲਹਿਰ ਵੱਲੋਂ ਵਾਤਾਵਰਨ ਦੀ ਬਿਹਤਰੀ ਲਈ 2 ਜਨਵਰੀ ਨੂੰ ਬਾਬਾ ਫ਼ਰੀਦ ਨਰਸਿੰਗ ਕਾਲਜ ਕੋਟਕਪੂਰਾ ਵਿੱਚ ਹੋਣ ਵਾਲੇ ਸਮਾਗਮ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਸ਼ਮੂਲੀਅਤ ਦਾ ਨਿੱਗਰ ਭਰੋਸਾ ਮਿਲ ਰਿਹਾ ਹੈ। ਇਸ ਸਬੰਧੀ ਪੱਤਰਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਰਜਿੰਦਰ ਸਿੰਘ ਸਰਾਂ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਸਮਾਗਮ ’ਚ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੀਆਂ ਸਮੁੱਚੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੱਦਾ ਦਿੱਤਾ ਗਿਆ ਹੈ। -ਪੱਤਰ ਪ੍ਰੇਰਕ