ਪੱਤਰ ਪ੍ਰੇਰਕ
ਮਾਨਸਾ, 8 ਸਤੰਬਰ
ਪਿੰਡ ਬਾਜੇਵਾਲਾ ਵਿਖੇ ਵਿਜੀਲੈਂਸ ਬਿਊਰੋ ਯੂਨਿਟ ਮਾਨਸਾ ਨੇ ਇਕ ਮਾਲ ਪਟਵਾਰੀ ਤੇ ਉਸ ਦੇ ਸਹਾਇਕ-ਕਮ-ਡਰਾਈਵਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਯੂਨਿਟ ਮਾਨਸਾ ਦੇ ਉਪ ਕੁਪਤਾਨ ਪੁਲੀਸ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਦੱਈ ਰਾਜਾ ਸਿੰਘ ਵਾਸੀ ਪਿੰਡ ਬਾਜੇਵਾਲਾ ਨੇ ਦਫ਼ਤਰ ਵਿਜੀਲੈਂਸ ਬਿਊਰੋ ਮਾਨਸਾ ਵਿਖੇ ਅਮਨਦੀਪ ਕੌਰ ਮਾਲ ਪਟਵਾਰੀ ਅਤੇ ਉਸ ਦੇ ਸਹਾਇਕ-ਕਮ-ਡਰਾਈਵਰ ਹਰਜੀਤ ਸਿੰਘ ਖ਼ਿਲਾਫ਼ ਦੋਸ਼ ਲਗਾਇਆ ਸੀ ਕਿ ਉਕਤ ਪਟਵਾਰੀ ਵਲੋਂ ਜ਼ਮੀਨ ਤਬਾਦਲੇ ਦਾ ਇੰਤਕਾਲ ਦਰਜ ਕਰਨ ਅਤੇ ਮਨਜ਼ੂਰ ਕਰਾਉਣ ਬਦਲੇ ਸੌਦਾ 10000 ਰੁਪਏ ਵਿੱਚ ਤੈਅ ਹੋਇਆ। ਮੁਲਜ਼ਮਾਂ ਨੂੰ ਅੱਜ ਬਕਾਇਆ 6000 ਰੁਪਏ ਲੈਂਦਿਆਂ ਕਾਬੂ ਕੀਤਾ ਗਿਆ ਹੈ।