ਖੇਤਰੀ ਪ੍ਰਤੀਨਿਧ
ਬਰਨਾਲਾ, 1 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਵਧਵੀਂ ਮੀਟਿੰਗ ਪਰਮਿੰਦਰ ਸਿਘ ਹੰਡਿਆਇਆ ਦੀ ਅਗਵਾਈ ਹੇਠ ਬੀਬੀ ਪ੍ਰਧਾਨ ਕੌਰ ਗੁਰਦਵਾਰਾ ਸਾਹਿਬ ਬਰਨਾਲਾ ਵਿਖੇ ਹੋਈ। ਸੂਬਾ ਪ੍ਰੈੱਸ ਸਕੱਤਰ ਬਲਵੰਤ ਉੱਪਲੀ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਤੇ ਜਨਰਲ ਸਕੱਤਰ ਗੁਰਦੇਵ ਸਿਘ ਮਾਂਗੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਦੀਆਂ ਹਕੂਮਤ ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ੳਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਬਾਕੀ ਛੇ ਨੁਕਾਤੀ ਮੰਗਾਂ ਨੂੰ ਮਨਵਾਏ ਤੋਂ ਬਿਨਾਂ ਸੰਘਰਸ਼ ਖ਼ਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਤੱਕ ਦਿੱਲੀ ਵਿੱਚ ਘੋਲ ਜਾਰੀ ਰਹੇਗਾ।