ਪੱਤਰ ਪ੍ਰੇਰਕ
ਅਬੋਹਰ, 24 ਮਈ
ਵਿਧਾਇਕ ਸੰਦੀਪ ਜਾਖੜ ਵੱਲੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਪਿੰਡ ਕਿੱਲਿਆਂਵਾਲੀ ਵਿੱਚ ਜਨਤਕ ਮੀਟਿੰਗ ਕੀਤੀ ਗਈ। ਇਸ ਜਨ ਸਭਾ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸ਼ਾਲੂ ਜਾਖੜ ਸਮੇਤ ਭਾਜਪਾ ਦੇ ਕਈ ਪ੍ਰਮੁੱਖ ਆਗੂ ਹਾਜ਼ਰ ਸਨ। ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਰਾਣਾ ਸੋਢੀ ਨੂੰ ਪੂਰਾ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਬੋਹਰ ਅਤੇ ਬੱਲੂਆਣਾ ਖੇਤਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ ਠੱਪ ਪਏ ਹਨ। ਹਲਕਾ ਇੰਚਾਰਜ ਵੀ ਇਸ ਪਾਸੇ ਧਿਆਨ ਨਹੀਂ ਦੇ ਰਹੇ। ਪੰਜਾਬ ਸਰਕਾਰ ਨੇ ਗਰੀਬਾਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਵੀ ਬੰਦ ਕਰ ਦਿੱਤਾ ਹੈ। ਲੋਕਾਂ ਨੂੰ ਸਿਰਫ਼ ਮੋਦੀ ਸਰਕਾਰ ਦਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ ਵਾਰ ਫੇਰ ਭਾਜਪਾ ਦੀ ਮਜ਼ਬੂਤ ਸਰਕਾਰ ਬਣੇਗੀ। ਸ਼ਾਲੂ ਜਾਖੜ ਨੇ ਕਿਹਾ ਕਿ ਪੇਂਡੂ ਖੇਤਰ ਤੋਂ ਗੁਰਮੀਤ ਸਿੰਘ ਸੋਢੀ ਨੂੰ ਵੱਡੀ ਲੀਡ ਦਿਵਾਵਾਂਗੇ।