ਪੱਤਰ ਪ੍ਰੇਰਕ
ਬੁਢਲਾਡਾ, 28 ਮਾਰਚ
ਪਿੰਡ ਬਰ੍ਹੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਪਿੰਡ ਪੱਧਰੀ ਨਵੀਂ ਇਕਾਈ ਦੀ ਚੋਣ ਕੀਤੀ ਗਈ। ਇਹ ਚੋਣ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਬਲਾਕ ਪ੍ਰਧਾਨ ਸਤਪਾਲ ਸਿੰਘ ਬਰ੍ਹੇ ਦੀ ਦੇਖ ਰੇਖ ਹੇਠ ਹੋਈ, ਜਿਸ ਵਿੱਚ ਪਿੰਡ ਦੇ ਜਗਸੀਰ ਸਿੰਘ ਨੂੰ ਪਿੰਡ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਜਦੋਂ ਕਿ ਪੂਰਨ ਸਿੰਘ ਸੀਨੀਅਰ ਮੀਤ ਪ੍ਰਧਾਨ ਬਣਾਏ ਗਏ। ਸੂਰਜੀ ਸਿੰਘ ਤੇ ਦੇਵ ਸਿੰਘ ਨੂੰ ਮੀਤ ਪ੍ਰਧਾਨ, ਨਿੱਕਾ ਸਿੰਘ ਨੂੰ ਖਜ਼ਾਨਚੀ, ਰਘਵੀਰ ਸਿੰਘ ਨੂੰ ਸਕੱਤਰ, ਕਰਨੈਲ ਸਿੰਘ ਸਹਾਇਕ ਸਕੱਤਰ, ਵੀਰਪਾਲ ਸਿੰਘ, ਤੇਜਾ ਸਿੰਘ, ਬੂਟਾ ਸਿੰਘ, ਬਾਵਾ ਸਿੰਘ, ਗੁਰਚਰਨ ਸਿੰਘ ਮੀਤ ਪ੍ਰਧਾਨ ਬਣਾਏ ਗਏ।
ਬੋਹਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਪਿੰਡ ਲੱਖੀਵਾਲਾ ਵਿੱਚ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ , ਬਲਾਕ ਪ੍ਰਧਾਨ ਸਤਪਾਲ ਸਿੰਘ ਬਰ੍ਹੇ ਤੇ ਸੁਖਦੇਵ ਸਿੰਘ ਗੰਢੂ ਕਲਾਂ ਨੇ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਬਿਨਾ ਕਿਸਾਨ ਕਿਸੇ ਵੀ ਕੀਮਤ ’ਤੇ ਆਪਣੇ ਘਰਾਂ ਨੂੰ ਵਾਪਸ ਨਹੀਂ ਪਰਤਣਗੇ। ਇਸ ਮੌਕੇ ਯੂਨੀਅਨ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿੱਚ ਕੁਲਵੰਤ ਸਿੰਘ ਨੂੰ ਪ੍ਰਧਾਨ, ਹਰਦੇਵ ਸਿੰਘ ਨੂੰ ਮੀਤ ਪ੍ਰਧਾਨ, ਸਰੂਪ ਸਿੰਘ ਨੂੰ ਜਨਰਲ ਸੱਕਤਰ ਤੇ ਕੁਲਵਿੰਦਰ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ।
ਕਿਸਾਨ ਯੂਨੀਅਨ ਦੀ ਇਕਾਈ ਪ੍ਰਧਾਨ ਬਣੀ ਕੁਲਵਿੰਦਰ ਕੌਰ
ਚਾਉਕੇ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯਨੀਅਨ ਸਿੱਧੂਪੁਰ ਵੱਲੋਂ ਪਿੰਡ ਮੰਡੀ ਕਲਾਂ ਵਿੱਚ ਕਿਸਾਨ ਔਰਤਾਂ ਦੀ 81 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਵਿੱਚ ਪ੍ਰਧਾਨ ਕੁਲਵਿੰਦਰ ਕੌਰ ਅਤੇ ਜਰਨਲ ਸਕੱਤਰ ਜਸਵੰਤ ਕੌਰ, ਸੀਨੀਅਰ ਮੀਤ ਪ੍ਰਧਾਨ ਜਸਪਾਲ ਕੌਰ, ਖਜ਼ਾਨਚੀ ਬਲਵੀਰ ਕੌਰ, ਪ੍ਰਚਾਰ ਸਤੱਤਰ ਸਾਤੀ ਕੌਰ, ਸਹਾਇਕ ਜਰਨਲ ਸਕੱਤਰ ਮਨਜੀਤ ਕੌਰ, ਵਾਈਸ ਪ੍ਰਧਾਨ ਅਰਜੀਤ ਕੌਰ ਦੀ ਚੋਣ ਕੀਤੀ ਗਈ।