ਖੇਤਰੀ ਪ੍ਰਤੀਨਿਧ
ਬਰਨਾਲਾ, 3 ਅਕਤੂਬਰ
ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਰਾਲੀ ਪ੍ਰਬੰਧਨ ਲਈ 4 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾਈ। ਇਹ ਵੈਨਾਂ ਨੇਚਰ ਕੰਜ਼ਰਵੈਂਸੀ ਸੰਸਥਾ ਵੱਲੋਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਉਦੇਸ਼ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ। ਡਾ. ਨਈਅਰ ਨੇ ਕਿਸਾਨਾਂ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਵਰਿੰਦਰ ਕੁਮਾਰ ਮੌਜੂਦ ਸਨ।