ਖੇਤਰੀ ਪ੍ਰਤੀਨਿਧ
ਬਰਨਾਲਾ, 30 ਦਸੰਬਰ
ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦਾ ਇਜਲਾਸ ਇੱਥੇ ਤਰਕਸ਼ੀਲ ਭਵਨ ਵਿੱਚ ਸੰਪੰਨ ਹੋਇਆ। ਇਸ ਵਾਰ ਦਾ ਇਜਲਾਸ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਸਭਾ ਦੇ ਜ਼ਿਲ੍ਹਾ ਪ੍ਰਧਾਨ, ਸਕੱਤਰ, ਜ਼ਿਲ੍ਹਾ ਕਾਰਜਕਾਰੀ ਮੈਂਬਰ ਹੇਮ ਰਾਜ ਸਟੈਨੋ ਤੇ ਪਰਮਜੀਤ ਜੋਧਪੁਰ, ਸੂਬਾ ਸਕੱਤਰੇਤ ਮੈਂਬਰ ਪ੍ਰਿਤਪਾਲ ਤੇ ਸਭਾ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਜੀਤ ਸਿੰਘ ਢਿੱਲੋਂ ਸ਼ਾਮਲ ਸਨ। ਸ਼ੁਰੂ ਵਿੱਚ ਦੋ ਮਿੰਟ ਦਾ ਮੌਨ ਧਾਰ ਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਅਤੇ ਸਭਾ ਦੇ ਵਿਛੜੇ ਮੈਂਬਰਾਂ ਗੁਰਮੇਲ ਸਿੰਘ ਭੱਦਲਵੱਡ, ਰਣਜੀਤ ਸਿੰਘ ਧਨੇਰ ਅਤੇ ਸੁਰਿੰਦਰਪਾਲ ਸਿੰਘ ਭਾਟੀਆ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ 17 ਮੈਂਬਰੀ ਨਵੀਂ ਜ਼ਿਲ੍ਹਾ ਕਾਰਜਕਾਰਨੀ ਦੀ ਚੋਣ ਕੀਤੀ, ਜਿਸ ਵਿੱਚ ਗੁਰਮੇਲ ਸਿੰਘ ਠੁੱਲੀਵਾਲ ਨੂੰ ਪ੍ਰਧਾਨ, ਸੋਹਣ ਸਿੰਘ ਮਾਝੀ ਨੂੰ ਸਕੱਤਰ, ਪਰਮਜੀਤ ਕੌਰ ਜੋਧਪੁਰ ਨੂੰ ਮੀਤ ਪ੍ਰਧਾਨ, ਬਿੱਕਰ ਸਿੰਘ ਔਲਖ ਨੂੰ ਸਹਾਇਕ ਸਕੱਤਰ, ਹਰਚਰਨ ਸਿੰਘ ਪੱਤੀ ਨੂੰ ਵਿੱਤ ਸਕੱਤਰ ਅਤੇ ਹਰਚਰਨ ਸਿੰਘ ਚਹਿਲ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਜਗਜੀਤ ਸਿੰਘ ਢਿੱਲਵਾਂ, ਅਮਨਦੀਪ ਸਿੰਘ ਬਖਤਗੜ੍ਹ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਕਮਲਜੀਤ ਕੌਰ ਪੱਤੀ ਆਦਿ ਨੂੰ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਚੁਣਿਆ ਗਿਆ।