ਫ਼ਰੀਦਕੋਟ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵੱਲੋਂ ਸਥਾਨਕ ਜ਼ਿਲ੍ਹਾ ਕਚਹਿਰੀਆਂ ਅਤੇ ਸਬ-ਤਹਿਸੀਲ ਜੈਤੋ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਦੱਸਿਆ ਕਿ ਲੋਕ ਅਦਾਲਤ ਦਾ ਫ਼ਾਇਦਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਹੈੱਡਕੁਆਰਟਰ ਫ਼ਰੀਦਕੋਟ ਵਿੱਚ ਕੁੱਲ 9 ਬੈਂਚ ਬਣਾਏ ਗਏ। ਸਬ-ਤਹਿਸੀਲ ਜੈਤੋ ਵਿੱਚ 1 ਬੈਂਚ ਬਣਾਇਆ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 5171 ਕੇਸ ਨਿਪਟਾਰੇ ਲਈ ਲਗਾਏ ਗਏ ਜਿਨ੍ਹਾਂ ਵਿੱਚੋਂ ਕੁੱਲ 1223 ਕੇਸਾਂ ਦਾ ਨਿਪਟਾਰਾ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ