ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 5 ਸਤੰਬਰ
ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਦਾ ਮਨੋਬਲ ਵਧਾਉਣ ਦੇ ਮਕਸਦ ਨਾਲ ਵਰਚੁਅਲ ਸਨਮਾਨ ਪ੍ਰੋਗਰਾਮ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੱਤਪਾਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਿੰਦਰ ਕੌਰ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨ ਐਸ.ਡੀ.ਐੱਮ ਡਾ. ਨਿਰਮਲ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰਪ੍ਰੀਤ ਸਿੰਘ ਰੁਪਰਾ ਪੰਜਾਬੀ ਅਧਿਆਪਕ ਸਰਕਾਰੀ ਮਿਡਲ ਸਕੂਲ ਪੱਖੀ ਕਲਾਂ, ਜਿਸ ਨੇ 5 ਲੱਖ ਰੁਪਏ ਤੋਂ ਵਧੇਰੇ ਦੀ ਰਕਮ ਲੋਕਾਂ ਤੋਂ ਇਕੱਠੇ ਕਰਕੇ ਨਾ ਸਿਰਫ਼ ਸੈਲਫ ਸਮਾਰਟ ਸਕੂਲ ਬਣਾਇਆ ਸਗੋਂ ਪੰਜਾਬੀ ਭਾਸ਼ਾ ਲਈ ਵੀ ਵਧੀਆ ਕੰਮ ਕਰਨ ਬਦਲੇ, ਮੈਡਮ ਕਿਰਨਜੀਤ ਕੌਰ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਵਾੜਾ ਭਾਈਕਾ ਨੂੰ ਯੰਗ ਟੀਚਰ ਐਵਾਰਡ ਅਤੇ ਕੁਲਵਿੰਦਰ ਸਿੰਘ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਨੂੰ ਬੱਚਿਆਂ ਦੇ ਦਾਖਲੇ ਵਧਾਉਣ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਫਾਜ਼ਿਲਕਾ (ਪੱਤਰ ਪ੍ਰੇਰਕ): ਜ਼ਿਲ੍ਹਾ ਪੱਧਰੀ ਸਮਾਗਮ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ 3 ਅਧਿਆਪਕਾਂ ਨੂੰ ਯੰਗ ਅਧਿਆਪਕ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਰ ਖੇੜਾ ਦੇ ਸਾਇੰਸ ਅਧਿਆਪਕ ਨਰੇਸ਼ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਮੁਹੰਮਦ ਅਮੀਰਾ ਮੈਡਮ ਸ਼ੈਲ ਕੁਮਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਬਿਹਲਾ ਦੇ ਕ੍ਰਿਸ਼ਨ ਲਾਲ ਅਧਿਆਪਕ ਨੂੰ ਯੰਗ ਅਧਿਆਪਕ ਸਟੇਟ ਅਵਾਰਡ ਨਾਲ ਸਨਮਾਨਤ ਕੀਤਾ ਗਿਆ।
ਬਠਿੰਡਾ (ਪੱਤਰ ਪ੍ਰੇਰਕ): ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਸ਼ਿਵਪਾਲ ਨੇ ਦੱਸਿਆ ਕਿ ਪਿੰਡ ਭੂੰਦੜ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਰਹੇ ਹੈੱਡ ਅਧਿਆਪਕ ਨਿਭੈਅ ਸਿੰਘ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਕੈਪਸ਼ਨ: ਅਧਿਆਪਕਾਂ ਦਾ ਸਨਮਾਨਿਤ ਕਰਦੇ ਹੋਏ ਸਿੱਖਿਆ ਅਧਿਕਾਰੀ।