ਪੱਤਰ ਪ੍ਰੇਰਕ
ਜੈਤੋ, 11 ਸਤੰਬਰ
ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਹੋਈਆਂ 68ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ 20 ਮੈਡਲ ਆਪਣੀ ਝੋਲੀ ਪੁਆਏ ਹਨ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਕੂਲ ਦੇ ਵਿਦਿਆਰਥੀਆਂ ਨੇ ਕਈ ਮੱਲਾਂ ਮਾਰੀਆਂ. ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ 7 ਗੋਲਡ, 10 ਸਿਲਵਰ ਅਤੇ 3 ਕਾਂਸੀ ਦੇ ਮੈਡਲ ਜਿੱਤ ਕੇ ਸਕੂਲ ਦਾ ਨਾਂ ਜ਼ਿਲ੍ਹਾ ਪੱਧਰ ’ਤੇ ਉੱਚਾ ਕੀਤਾ।