ਜਸਵੰਤ ਜੱਸ
ਫਰੀਦਕੋਟ, 24 ਜੁਲਾਈ
ਬਾਬਾ ਫਰੀਦ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਇੱਕ ਨਵਾਂ ਇਤਿਹਾਸ ਸਿਰਜਦੇ ਹੋਏ ਦਸਵੀਂ ਜਮਾਤ ਵਿੱਚੋਂ 99.4 ਪ੍ਰਤੀਸ਼ਤ ਅੰਕਾਂ ਨਾਲ ਦੇਸ਼ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਰੁਪਨੀਤ ਕੌਰ ਨੇ 98.4 ਅੰਕ ਲੈ ਕੇ ਦੂਜਾ ਸਥਾਨ ਤੇ ਦਿਲਪ੍ਰੀਤ ਸਿੰਘ ਤੇ ਜਸ਼ਨਦੀਪ ਕੌਰ ਨੇ 98 ਪ੍ਰਤੀਸ਼ਤ ਨਾਲ ਤੀਜਾ ਸਥਾਨ ਹਾਸਿਲ ਕੀਤਾ। ਦਸਵੀਂ ਜਮਾਤ ਦੇ ਕੁੱਲ 261 ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਜਿਨ੍ਹਾਂ ਵਿੱਚੋਂ ਕੁੱਲ 88 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਅਦਾਰੇ ਦਾ ਨਾਂ ਰੋਸ਼ਨ ਕੀਤਾ। 40 ਵਿਦਿਆਰਥੀਆਂ ਨੇ ਪੰਜਾਬੀ , ਸਾਇੰਸ, ਗਣਿਤ ਤੇ ਸਮਾਜਿਕ ਸਿੱਖਿਆ ਵਿੱਚੋਂ 100 ਵਿੱਚੋਂ 100 ਅੰਕ ਹਾਸਲ ਕੀਤੇ। ਅਦਾਰੇ ਦੇ ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੂੰ 25000 ਦੀ ਨਕਦ ਰਾਸ਼ੀ ਨਾਲ, ਰੁਪਨੀਤ ਕੌਰ ਨੂੰ 5000, ਦਿਲਪ੍ਰੀਤ ਸਿੰਘ ਅਤੇ ਜਸ਼ਨਦੀਪ ਕੌਰ ਨੂੰ 2500-2500 ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸੇ ਤਰ੍ਹਾਂ 12ਵੀਂ ਜਮਾਤ ਵਿੱਚੋਂ ਪਹਿਲਾ ਦਰਜਾ ਹਾਸਿਲ ਕਰਨ ਵਾਲੇ ਕ੍ਰਿਸ਼ ਅਰੋੜਾ ਨੂੰ 7000 ਦੀ ਨਕਦ ਰਾਸ਼ੀ, ਦੂਜੇ ਸਥਾਨ ਵਾਲੀ ਸਿਮਰਨਜੀਤ ਕੌਰ ਨੂੰ 5000 ਤੇ ਤੀਜਾ ਦਰਜਾ ਹਾਸਿਲ ਕਰਨ ਵਾਲੀ ਕੋਮਲਪ੍ਰੀਤ ਕੌਰ ਨੂੰ 2500 ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ| ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ।