ਪ੍ਰਭੂ ਦਿਆਲ
ਸਿਰਸਾ, 25 ਦਸੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹਰਿਆਣਾ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦੇ ਸੱਦੇ ਨੂੰ ਹਰਿਆਣਾ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨਾਂ ਨੇ ਹਰਿਆਣਾ ਦੇ ਟੌਲਾਂ ਨੂੰ ਤਿੰਨ ਦਿਨਾਂ ਲਈ ਪਰਚ ਮੁਕਤ ਕਰ ਦਿੱਤਾ। ਕਿਸਾਨਾਂ ਨੇ ਨੈਸ਼ਨਲ ਹਾਈ ਵੇਅ ਨੌਂ ’ਤੇ ਸਥਿਤ ਭਾਵਦੀਨ ਟੌਲ ਪਲਾਜ਼ੇ ਨੂੰ ਸਵੇਰ ਤੋਂ ਹੀ ਪਰਚੀ ਮੁਕਤ ਕਰ ਦਿੱਤਾ। ਇਸ ਮੌਕੇ ’ਤੇ ਕਿਸਾਨਾਂ ਨੇ ਐਲਾਨ ਕੀਤਾ ਕਿ ਉਹ 27 ਦਸੰਬਰ ਤੱਕ ਟੌਲ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਪਰਚੀ ਮੁਕਤ ਰੱਖਣਗੇ। ਕਿਸਾਨ ਆਗੂ ਸੁਵਰਨ ਸਿੰਘ ਵਿਰਕ, ਡਾ. ਸੁਖਦੇਵ ਸਿੰਘ ਜੰਮੂ, ਹੈਪੀ ਰਾਣੀਆਂ, ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਸਰਕਾਰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ।