ਪੱਤਰ ਪ੍ਰੇਰਕ
ਜ਼ੀਰਾ, 6 ਸਤੰਬਰ
ਸ਼ਹੀਦ ਗੁਰਦਾਸ ਰਾਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਅਧਿਆਪਕ ਲੈਕ: ਫਿਜ਼ੀਕਲ ਲਕਸ਼ਮੀ ਵਰਮਾ ਅਤੇ ਲੈਕ: ਅਜੇ ਕੁਮਾਰ ਨੂੰ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਾਜ ਪੁਰਸਕਾਰ ਦਿੱਤਾ ਗਿਆ। ਇਸ ਮੌਕੇ ਸਕੂਲ ਪਹੁੰਚਣ ’ਤੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰ ਕੇ ਇਨ੍ਹਾਂ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨਿੱਜੀ ਪੱਧਰ ’ਤੇ ਸਨਮਾਨ ਚਿੰਨ੍ਹ ਨਾਲ ਐਵਾਰਡੀ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਵਿਧਾਇਕ ਨੇ ਸਕੂਲ ਪ੍ਰਿੰਸੀਪਲ ਰਾਕੇਸ਼ ਸ਼ਰਮਾ ਅਤੇ ਸਮੂਹ ਅਧਿਆਪਕਾਂ ਨੂੰ ਇਨ੍ਹਾਂ ਵਿਸ਼ੇਸ਼ ਪ੍ਰਾਪਤੀਆਂ ਦੀ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਉਹ ਸਕੂਲ ਦੀ ਹਰ ਜਰੂਰਤ ਸਰਕਾਰ ਦੇ ਪੱਧਰ ’ਤੇ ਪੂਰਾ ਕਰਨਗੇ। ਇਸ ਮੌਕੇ ਪੀਏ ਗੁਰਮਨਜੀਤ ਸਿੰਘ, ਕਮਲਜੀਤ ਸਿੰਘ ਭੋਲਾ, ਦਰਬਾਰਾ ਸਿੰਘ, ਪ੍ਰਿੰਸੀਪਲ ਰਾਕੇਸ਼ ਸ਼ਰਮਾ, ਸੰਦੇਸ਼ ਕੁਮਾਰੀ, ਸੰਜੀਵ ਕੁਮਾਰ, ਸਤਿੰਦਰਬੀਰ ਕੌਰ, ਉਰਵਸ਼ੀ ਬਾਂਸਲ, ਗੁਰਭੇਜ ਸਿੰਘ, ਨਵਦੀਪ ਕੁਮਾਰ, ਕਮਲਜੀਤ ਕੌਰ ਤੇ ਸ਼ਰਨਜੀਤ ਕੌਰ ਆਦਿ ਹਾਜ਼ਰ ਸਨ।