ਨਿੱਜੀ ਪੱਤਰ ਪ੍ਰੇਰਕ
ਧਨੌਲਾ, 24 ਮਈ
ਪਿੰਡ ਅਤਰ ਸਿੰਘ ਵਾਲਾ ਦੀ ਵਿਆਹੁਤਾ ਨੇ ਸੁਹਰਿਆਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨ ’ਤੇ ਕੇਸ ਦਰਜ ਕਰਕੇ ਉਸ ਦੇ ਪਤੀ, ਸੱਸ ਤੇ ਸਹੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਦੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਸੰਦੀਪ ਕੌਰ ਵਾਸੀ ਧਨੌਲਾ ਖੁਰਦ ਦਾ ਤਿੰਨ ਸਾਲ ਪਹਿਲਾਂ ਪਿੰਡ ਅਤਰ ਸਿੰਘ ਵਾਲਾ ਵਿਖੇ ਸੁਖਵਿੰਦਰ ਦਾਸ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਲੜਕੀ ਦਾ ਸਹੁਰਾ ਪਰਿਵਾਰ ਲੜਕੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਉਸ ਦੀ ਭੈਣ ਦੇ ਦੱਸਣ ਮੁਤਾਬਕ ਉਸ ਨੂੰ ਬਿਮਾਰ ਹੋਣ ’ਤੇ ਦਵਾਈ ਨਹੀਂ ਦਿਵਾਈ ਜਾਂਦੀ ਸੀ। ਥਾਣਾ ਧਨੌਲਾ ਦੇ ਇੰਚਾਰਜ ਕਿਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।