ਪੱਤਰ ਪ੍ਰੇਰਕ
ਅਬੋਹਰ, 30 ਮਈ
ਭਾਜਪਾ ਆਗੂ ਅਤੇ ਸਰਪੰਚ ਯੂਨੀਅਨ ਬਲਾਕ ਅਬੋਹਰ ਦੇ ਸਾਬਕਾ ਪ੍ਰਧਾਨ ਸਰਪੰਚ ਸੁਸ਼ੀਲ ਸਿਆਗ ਢੀਂਗਾ ਵਾਲੀ ਨੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਰਿਸ਼ਤੇਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਵੇਂ ਇਹ ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਤੇ ਰਾਜਨੀਤਕ ਮਸਲਾ ਹੈ ਤੇ ਪਾਰਟੀ ਪ੍ਰਧਾਨ ਨੇ ਕਿਸ ਆਗੂ ਨੂੰ ਪਾਰਟੀ ਵਿੱਚ ਰੱਖਣਾ ਹੈ ਤੇ ਕਿਸ ਨੂੰ ਨਹੀਂ ਇਹ ਪਾਰਟੀ ਪ੍ਰਧਾਨ ਨੇ ਫੈਸਲਾ ਕਰਨਾ ਹੈ ਪ੍ਰੰਤੂ ਕੈਰੋਂ ਦਾ ਮਾਮਲਾ ਵੱਖਰਾ ਇਸ ਕਰਕੇ ਹੈ ਕਿਉਂਕਿ ਉਨ੍ਹਾਂ ਦਾ ਆਮ ਲੋਕਾਂ ਵਿਚ ਚੰਗਾ ਆਧਾਰ ਹੈ।