ਸ੍ਰੀ ਮੁਕਤਸਰ ਸਾਹਿਬ
‘ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਜ਼ਿਲ੍ਹਾ ਪੱਧਰੀ ਚੋਣ ਦੌਰਾਨ ਸੁਖਦੇਵ ਮੁਹੰਮਦ ਨੂੰ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਪਟਵਾਰ ਯੂਨੀਅਨ ਦੇ ਪਵਨ ਕੁਮਾਰ ਅਤੇ ਕਾਨੂੰਨਗੋ ਐਸੋਸੀਏਸ਼ਨ ਦੇ ਰਛਪਾਲ ਸਿੰਘ ਮੌਜੂਦ ਸਨ। ਸ੍ਰੀ ਸੁਖਦੇਵ ਮੁਹੰਮਦ ਨੇ ਕਿਹਾ ਕਿ ਉਹ ਕਾਨੂੰਨਗੋਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸੁਰਜੀਤ ਸਿੰਘ ਉਪਲ ਨੂੰ ਜਨਰਲ ਸਕੱਤਰ, ਜਸਵਿੰਦਰ ਸਿੰਘ ਢਿੱਲੋਂ ਨੂੰ ਖਜ਼ਾਨਚੀ, ਰੂਪਨੀਤ ਸਿੰਘ, ਸੁਖਚੈਨ ਸਿੰਘ ਬਰਾੜ, ਜਗਦੀਪ ਸਿੰਘ ਸਰਾ, ਅਮਨਦੀਪ ਸਿੰਘ, ਅਮਰਿੰਦਰ ਸਿੰਘ ਸਿੱਧੂ, ਬਲਜਿੰਦਰ ਸਿੰਘ ਬਰਾੜ, ਹਰਜਿੰਦਰ ਸਿੰਘ, ਰੁਸਤਮ ਕੁਮਾਰ ਅਤੇ ਕੁਲਵਿੰਦਰ ਸਿੰਘ ਸੰਧੂ ਨੂੰ ਜਥੇਬੰਦੀ ਦੇ ਮੈਂਬਰਾਂ ਵਜੋਂ ਸਰਬਸੰਮਤੀ ਨਾਲ ਨਾਮਜ਼ਦ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ