ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ
ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸੁਖਜਿੰਦਰ ਸਿੰਘ ਕਾਉਣੀ ਨੇ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ| ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਮੀਤ ਸਿੰਘ ਖੁੱਡੀਆਂ, ਗੁਰਦਿੱਤ ਸੇਖੋਂ, ਜੈਤੋ ਦੇ ਵਿਧਾਇਕ ਅਮੋਲਕ ਸਿੰਘ ਸਣੇ ਹੋਰ ਆਗੂ ਅਤੇ ਡਿਪਟੀ ਕਮਿਸ਼ਨਰ ੰੰੰੰੰੰਵਿਨੀਤ ਕੁਮਾਰ ਵੀ ਮੌਜੂਦ ਸਨ| ਸ੍ਰੀ ਕਾਉਣੀ ਨੇ ਕਿਹਾ ਕਿ ਇਕ ਆਮ ਵਰਕਰ ਨੂੰ ਯੋਜਨਾ ਬੋਰਡ ਦਾ ਚੇਅਰਮੈਨ ਲੱਗਣਾ ਆਮ ਆਦਮੀ ਪਾਰਟੀ ਵਿੱਚ ਹੀ ਸੰਭਵ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਤਾਂ ਵੱਡੇ ਲੀਡਰਾਂ ਨੂੰ ਅਹੁਦੇ ਬਖਸ਼ਦੀਆਂ ਹਨ| ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਸਿੱਖਿਆ ਤੇ ਸਿਹਤ ਸੇਵਾਵਾਂ ’ਚ ਸੁਧਾਰ ਕਰਨਾ ਹੈ| ਇਸ ਮੌਕੇ ਵੱਡੀ ਗਿਣਤੀ ਪਾਰਟੀ ਵਰਕਰ ਤੇ ਆਮ ਲੋਕ ਮੌਜੂਦ ਸਨ|