ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 2 ਜੂਨ
ਦਿ ਕਲਾਸ ਫ਼ੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੇ ਭਖ਼ਦੇ ਮਸਲਿਆਂ ’ਤੇ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ’ਚ ਹੋਈ ਇਸ ਬੈਠਕ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਮੁਅੱਤਲ ਕਰਕੇ ਜ਼ਿਲ੍ਹਾ ਬਠਿੰਡਾ ਤੋਂ ਪਠਾਨਕੋਟ ਬਦਲਣ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ, ਸਰਕਾਰ ਤੋਂ ਮੰਗ ਕੀਤੀ ਗਈ, ਜਿਨ੍ਹਾਂ ਪਟਵਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਸੂਬਾ ਪ੍ਰਧਾਨ ਨੂੰ ਬਹਾਲ ਕਰਕੇ ਮੁੜ ਬਠਿੰਡਾ ਵਿੱਚ ਲਾਉਣ ਦੀ ਮੰਗ ਕਰਦਿਆਂ, ਚਿਤਾਵਨੀ ਦਿੱਤੀ ਗਈ ਕਿ ਨਹੀਂ ਤਾਂ ਸਰਕਾਰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।