ਪੱਤਰ ਪ੍ਰੇਰਕ
ਬਠਿੰਡਾ, 5 ਨਵੰਬਰ
ਬਠਿੰਡਾ ਸ਼ਹਿਰ ਦੇ ਮਾਨਸਾ ਰੋਡ ’ਤੇ ਕਾਲੀ ਮਾਤਾ ਮੰਦਿਰ ਦੇ ਪਿੱਛੇ ਇੱਕ ਵਿਅਕਤੀ ਮ੍ਰਿਤਕ ਹਾਲਤ ਵਿਚ ਮਿਲਿਆ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ ਅਤੇ ਟੇਕਚੰਦ ਮੌਕੇ ’ਤੇ ਪੁੱਜੇ ਅਤੇ ਉਨ੍ਹਾ ਲਾਸ਼ ਦੀ ਸੰਭਾਲ ਕੀਤੀ। ਉਨ੍ਹਾਂ ਥਾਣਾ ਸਿਵਲ ਲਾਈਨ ਦੀ ਪੁਲੀਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਫਿਲਹਾਲ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਦੀ ਮੌਤ ਦੇ ਕਾਰਨ ਪਤਾ ਲੱਗ ਸਕੇਗਾ। ਇਸੇ ਤਰ੍ਹਾਂ ਹੀ ਬਠਿੰਡਾ ਇੱਕ ਬਜ਼ੁਰਗ ਦੀ ਮੌਤ ਹੋ ਗਈ।