ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 17 ਨਵੰਬਰ
ਇਥੇ ਵਾਰਡ ਨੰਬਰ ਇੱਕ ਦੇ ਰਹਿਣ ਵਾਲੇ ਹਰਜੋਤ ਸਿੰਘ ਪੁੱਤਰ ਅਮਰੀਕ ਸਿੰਘ ਦੀ ਲਾਸ਼ ਡਰੇਨ ’ਚੋਂ ਮਿਲੀ ਹੈ। ਉਹ ਕੱਲ੍ਹ ਦਵਾਈ ਲੈਣ ਪਿੰਡ ਗਿਆ ਸੀ ਪਰ ਵਾਪਸ ਘਰ ਨਹੀਂ ਪਹੁੰਚਿਆ ਸੀ। ਅੱਜ ਸਵੇਰੇ ਉਸ ਦੀ ਲਾਸ਼ ਪਿੰਡ ਅਹਿਮਦਪੁਰ ਤੇ ਕਲਹਿਰੀ ਦੇ ਵਿਚਕਾਰੋਂ ਲੰਘਦੀ ਇੱਕ ਡਰੇਨ ਵਿੱਚ ਮਿਲੀ ਹੈ। ਸਥਾਨਕ ਲੋਕਾਂ ਨੇ ਲਾਸ਼ ਦੇਖ ਕੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਸਿਟੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਹਰਜੋਤ ਸਿੰਘ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਵਿੱਚ ਨਹੀਂ ਸੀ। ਉਨ੍ਹਾਂ ਇਸ ਮਾਮਲੇ ’ਚ ਸ਼ੰਕਾ ਜ਼ਾਹਰ ਕੀਤੀ ਗਈ ਹੈ।