26 ਨੂੰ ਡੀਸੀ ਦੀ ਰਿਹਾਇਸ਼ ਦੇ ਘੇਰਨ ਦਾ ਐਲਾਨ
ਮਾਨਸਾ (ਪੱਤਰ ਪ੍ਰੇਰਕ): ਰੇਲਵੇ ਸਟੇਸ਼ਨ ’ਤੇ ਪੱਕਾ ਕਿਸਾਨ ਮੋਰਚਾ ਅੱਜ 388ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਮੋਰਚੇ ਵਿੱਚ ਕਿਸਾਨਾਂ-ਮਜਦੂਰਾਂ ਨੇ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ , ਐਮਐਸਪੀ ਤੇ ਗਾਰੰਟੀ ਵਾਲਾ ਕਾਨੂੰਨ ਬਣਾਉਣ, ਲਖੀਰਪੁਰ ਖੀਰੀ ਹਿੰਸਾ ਦੇ ਕਸੂਰਵਾਰਾਂ ਵਿਰੁੱਧ ਕਾਰਵਾਈ ਕਰਦਿਆਂ ਵਿਜੈ ਮਿਸ਼ਰਾ ਨੂੰ ਜੇਲ੍ਹ ਭੇਜਣ ਦੀ ਮੰਗ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਕਿਹਾ ਕਿ ਝੋਨੇ ਦੀ ਖਰੀਦ ਨਾ ਕਰਨ ਕਾਰਨ ਤੇ ਨਰਮੇ ਦਾ ਮੁਆਵਜਾ ਜਾਰੀ ਨਾ ਕਰਨ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।