ਪੱਤਰ ਪ੍ਰੇਰਕ
ਮਾਨਸਾ, 28 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਮਾਨਸਾ ਨੇੜਲੇ ਕਈ ਪਿੰਡਾਂ ਵਿੱਚ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਗੁਰਦੀਪ ਸਿੰਘ ਚੱਠਾ, ਬਲਜੀਤ ਸਿੰਘ ਚੱਠਾ, ਅਮਰੀਕ ਸਿੰਘ ਚੱਠਾ, ਦਲਜੀਤ ਸਿੰਘ ਚੱਠਾ, ਕੁਲਵੰਤ ਸਿੰਘ ਚੱਠਾ, ਸੁਖਦੇਵ ਸਿੰਘ ਰਾਏਪੁਰੀਆ, ਵਕੀਲ ਸਿੰਘ, ਸਿਕੰਦਰ ਸਿੰਘ ਚੱਠਾ, ਰਮਨਦੀਪ ਸਿੰਘ ਸਣੇ ਵੱਖ-ਵੱਖ ਪਰਿਵਾਰਾਂ ਨੇ ‘ਆਪ’ ਦੀ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਮੂਲੀਅਤ ਕੀਤੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਵਿੱਚ ਜਿਸ ਰੂਪ ਵਿੱਚ ਉਤਸ਼ਾਹ ਹੈ ਇਸ ਤੋਂ ਸ੍ਰੀ ਖੁੱਡੀਆਂ ਦੀ ਜਿੱਤ ਪੱਕੀ ਹੈ।