ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 2 ਨਵੰਬਰ
ਸ਼ਹਿਰ ਦੇ ਐੱਸਡੀਐੱਮ ਦਫ਼ਤਰ ਨੇੜੇ ਬਿਜਲੀ ਦਾ ਖੰਭਾ ਟੁੱਟ ਕੇ ਟੇਢਾ ਹੋਣ ਕਾਰਨ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਖੰਭਾ ਸਿਰਫ਼ ਲਟਕਦੀਆਂ ਤਾਰਾਂ ਸਹਾਰੇ ਹੀ ਖੜ੍ਹਾ ਹੈ ਜਿਸ ਕਾਰਨ ਕਿਸੇ ਵੀ ਸਮੇਂ ਹਾਦਸਾ ਹੋਣ ਦਾ ਡਰ ਬਣਿਆ ਹੋਇਆ ਹੈ। ਇਸ ਵੱਲ ਬਿਜਲੀ ਵਿਭਾਗ ਦਾ ਵੀ ਕੋਈ ਧਿਆਨ ਨਹੀਂ ਹੈ। ਇਸ ਮੌਕੇ ਹਾਜ਼ਰ ਲੋਕਾਂ ਨੇ ਕਿਹਾ ਕਿ ਇਸ ਸੜਕ ’ਤੇ ਟਰੈਫਿਕ ਜ਼ਿਆਦਾ ਹੋਣ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜਿਸ ਕਾਰਨ ਇਸ ਖੰਭੇ ਨੂੰ ਜਲਦੀ ਤੋਂ ਜਲਦੀ ਬਦਲਿਆ ਜਾਵੇ।