ਮਨੋਜ ਸ਼ਰਮਾ
ਬਠਿੰਡਾ, 29 ਜੁਲਾਈ
ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ। ਉਹ ਸਥਾਨਕ ਸਿਵਲ ਹਸਪਤਾਲ ਦੇ ਕੀਤੇ ਗਏ ਅਚਨਚੇਤੀ ਦੌਰੇ ਦੌਰਾਨ ਬੋਲ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਬਠਿੰਡਾ (ਦਿਹਾਤੀ) ਦੇ ਵਿਧਾਇਕ ਅਮਿਤ ਰਤਨ, ਮੌੜ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਤੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ, ਏਆਰਟੀ ਸੈਂਟਰ, ਓਪੀਡੀ ਕੰਪਲੈਕਸ, ਡਰੱਗ ਵੇਅਰਹਾਊਸ ਤੇ ਜ਼ਚਾ-ਬੱਚਾ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਡਾਕਟਰੀ ਅਮਲੇ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।
ਬਰਨਾਲਾ (ਪਰਸ਼ੋਤਮ ਬੱਲੀ): ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਇਸ ਮਗਰੋਂ ਉਨ੍ਹਾਂ ਸਥਾਨਕ ਸਿਵਲ ਹਸਪਤਾਲ ਪਹੁੰਚ ਕੇ ਹਸਪਤਾਲ ਵਿੱਚ ਸਿਹਤ ਸਹੂਤਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ’ਚ ਡਾਕਟਰਾਂ ਤੇ ਉਪਕਰਨਾਂ ਦੀ ਘਾਟ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਵੀ ਦਿਵਾਇਆ।
ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਜਲਾਲਾਬਾਦ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲਚਾਲ ਜਾਣਿਆ। ਉਨ੍ਹਾਂ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਪੁੱਜਣ ਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਿਹਤ ਮੰਤਰੀ ਅੱਗੇ ਇਲਾਕੇ ਦੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਅਤੇ ਹੇਠਲੇ ਪੱਧਰ ਤੱਕ ਪਹੁੰਚ ਕਰ ਕੇ ਹਸਪਤਾਲਾਂ ਦੀ ਸਥਿਤੀ ਜਾਂਚਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਫਾਜ਼ਿਲਕਾ (ਪਰਮਜੀਤ ਸਿੰਘ): ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਇੱਥੇ ਜ਼ਿਲ੍ਹਾ ਹਸਪਤਾਲ ਦੇ ਨਿਰੀਖਣ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ’ਚ ਭ੍ਰਿਸ਼ਟਚਾਰ ਕਿਸੇ ਕੀਮਤ ’ਤੇ ਬਰਦਾਸਤ ਨਹੀਂ ਕੀਤਾ
ਐਡਵਾਂਸ ਕੈਂਸਰ ਇੰਸਟੀਚਿਊਟ ਵਿੱਚ ਗੰਦਗੀ ਦੇਖ ਕੇ ਭੜਕੇ ਸਿਹਤ ਮੰਤਰੀ
ਬਠਿੰਡਾ (ਪੱਤਰ ਪ੍ਰੇਰਕ): ਇੱਥੇ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਬਠਿੰਡਾ ਦੇ ਐਡਵਾਂਸ ਕੈਂਸਰ ਇੰਸਟੀਚਿਊਟ ਦਾ ਦੌਰਾ ਕੀਤਾ। ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਅਤੇ ਸੰਸਥਾ ਦੇ ਡਾਇਰੈਕਟਰ ਡਾ. ਦੀਪਕ ਅਰੋੜਾ ਵੀ ਮੌਜੂਦ ਸਨ। ਸੂਤਰਾਂ ਅਨੁਸਾਰ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਹਾਲ ਦੇਖ ਕੇ ਮੰਤਰੀ ਭੜਕ ਗਏ। ਉਨ੍ਹਾਂ ਸੰਸਥਾ ਦੇ ਪ੍ਰਬੰਧਾਂ ਨੂੰ ਖਾਮੀਆਂ ਨੂੰ ਲੈ ਕੇ ਅਧਿਕਾਰੀਆਂ ਨੂੰ ਚੰਡੀਗੜ੍ਹ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਹਸਪਤਾਲ ਦੀਆਂ ਲਿਫਟਾਂ ਤੇ ਏਸੀ ਲੰਮੇ ਸਮੇਂ ਤੋਂ ਖ਼ਰਾਬ ਹਨ ਅਤੇ ਡਾਊਨ ਸੀਲਿੰਗ ਡਿੱਗੀ ਹੋਈ ਸੀ। ਸੂਤਰਾਂ ਨੇ ਦੱਸਿਆ ਕਿ ਹਸਪਤਾਲ ਅੰਦਰ ਜਿੱਥੇ ਸਟਾਫ ਦੀ ਘਾਟ ਹੈ ਉੱਥੇ ਹੀ ਕਰੋੜਾਂ ਦਾ ਮੈਡੀਕਲ ਸਾਮਾਨ ਵੀ ਹਸਪਤਾਲ ਦੇ ਕਮਰੇ ਦਾ ਸ਼ਿੰਗਾਰ ਬਣਿਆ ਹੋਇਆ ਹੈ। ਉੱਧਰ, ਬਠਿੰਡਾ ਦੇ ਸ਼ਹੀਦ ਮਨੀ ਸਿੰਘ ਹਸਪਤਾਲ ਵਿੱਚ ਸਿਹਤ ਮੰਤਰੀ ਨੇ ਆਪਣੇ ਦੌਰੇ ਦੌਰਾਨ ਹਸਪਤਾਲ ਦੇ ਸਾਰੇ ਵਾਰਡਾਂ, ਕਮਰਿਆਂ ਤੇ ਕੰਟੀਨ ਆਦਿ ਦੀ ਚੈਕਿੰਗ ਕੀਤੀ। ਉਨ੍ਹਾਂ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ।
ਜਾਵੇਗਾ।