ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ):
ਸੱਭਿਆਚਾਰਕ ਸੱਥ ਫਰੀਦਕੋਟ ਵੱਲੋਂ ਬਾਬਾ ਫਰੀਦ ਆਗਮਨ ਪੁਰਬ ’ਤੇ ਇੱਥੋਂ ਦੇ ਬਰਜਿੰਦਰਾ ਕਾਲਜ ਵਿੱਚ ਸੁਰੀਲੇ ਕੰਠ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਦੇ ਨਾਮਵਾਰ ਨੌਜਵਾਨ ਗਾਇਕਾਂ ਨੇ ਹਿੱਸਾ ਲਿਆ। ਇਹ ਸਮਾਗਮ ਵਿੱਚ ਕਲਾਕਾਰ ਕਰਮਜੀਤ ਅਨਮੋਲ, ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ, ਬਾਬਾ ਫਰੀਦ ਸੰਸਥਾਵਾਂ ਦੇ ਸੇਵਾਦਾਰ ਗੁਰਜਾਪ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਗੁਰਜਾਪ ਸਿੰਘ ਸੇਖੋਂ ਨੇ ਨੌਜਵਾਨਾਂ ਨੂੰ ਮਿਆਰੀ ਗਾਇਕੀ ਅਤੇ ਰਾਗਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੱਭਿਆਚਾਰਕ ਸੱਥ ਨੇ ਗੁਰਜਾਪ ਸਿੰਘ ਸੇਖੋਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ।