ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਤਪਾਮੰਡੀ, 11 ਅਕਤੂਬਰ
ਇਥੇ ਚੋਰਾਂ ਦੇ ਹੌਸਲੇ ਬਹੁਤ ਬੁਲੰਦ ਹਨ ਅਤੇ ਰੋਜ਼ਾਨਾ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ। ਇਸ ਦੌਰਾਨ ਪ੍ਰੈੱਸ ਫੋਟੋਗ੍ਰਾਫਰ ਕੁਮਾਰ ਵਿਸਵਜੀਤ ਸ਼ਰਮਾ ਰਾਮ ਲੀਲ੍ਹਾ ਦੀ ਕਵਰੇਜ ਕਰਨ ਗਿਆ ਤਾਂ ਉਥੋਂ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ। ਪੱਤਰਕਾਰ ਸ਼ਰਮਾ ਨੇ ਦੱਸਿਆ ਕਿ ਲਾਲ ਰੰਗ ਦਾ ਮੋਟਰਸਾਈਕਲ ਅਗਰਵਾਲ ਧਰਮਸ਼ਾਲਾ ਦੇ ਗੇਟ ਅੱਗੇ ਲਗਾਇਆ ਸੀ। ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਮੋਟਰਸਾਈਕਲ ਚੋਰੀ ਹੋ ਗਿਆ ਹੈ ਜਿਸ ਦੀ ਤੁਰੰਤ ਸੂਚਨਾ ਪੁਲੀਸ ਨੂੰ ਦਿੱਤੀ ਗਈ। ਲੋਕਾਂ ਨੇ ਮੰਗ ਕੀਤੀ ਕਿ ਚੋਰਾਂ ਪੁਲੀਸ ਸਖਤ ਕਾਰਵਾਈ ਕਰੇ। ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।