ਪੱਤਰ ਪ੍ਰੇਰਕ
ਅਬੋਹਰ, 6 ਅਪਰੈਲ
ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਦੀ ਸਬ ਡਿਵੀਜ਼ਨ ਵਿੱਚ ਬਣ ਰਹੀ ਪਾਵਰਕੌਮ ਦੀ ਬਿਲਡਿੰਗ ਵਿੱਚ ਅੱਜ ਤੜਕੇ ਪਲੰਬਰ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਪੁਲੀਸ ਨੇ ਮ੍ਰਿਤਕ ਦੇਹ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਈ ਹੈ। ਜਾਣਕਾਰੀ ਮੁਤਾਬਕ ਪਿੰਡ ਖੂਈਆਂ ਸਰਵਰ ਦੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਉਸਾਰੀ ਅਧੀਨ ਇਮਾਰਤ ਵਿੱਚ ਤਰਨਪ੍ਰੀਤ ਸਿੰਘ ਪੁੱਤਰ ਰਣਦੀਪ ਸਿੰਘ ਵਾਸੀ ਪਿੰਡ ਨਾਈਆਂਵਾਲਾ ਜ਼ਿਲ੍ਹਾ ਬਰਨਾਲਾ ਪਲੰਬਰ ਦਾ ਕੰਮ ਕਰਦਾ ਸੀ। ਜਿਸ ਕਮਰੇ ਵਿੱਚ ਉਸਨੇ ਫਾਹਾ ਲਿਆ ਉਸੇ ਕਮਰੇ ਵਿੱਚ ਰਾਤ ਨੂੰ ਉਹ ਸੁੱਤਾ ਸੀ।
ਮ੍ਰਿਤਕ ਦੇ ਸਾਥੀ ਨੇ ਦੱਸਿਆ ਕਿ ਤਰਨਪ੍ਰੀਤ ਨੇ ਆਪਣੇ ਇਕ ਮਿੱਤਰ ਨਾਲ ਗੱਲ ਕੀਤੀ ਸੀ ਉਸ ਤੋਂ ਬਾਅਦ ਉਹ ਪ੍ਰੇਸ਼ਾਨ ਹੋ ਗਿਆ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।