ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 8 ਅਗਸਤ
ਇੱਥੇ ਅੱਜ ਦੁਪਹਿਰ ਵੇਲੇ ਫਰੀਦਕੋਟ ਪੁਲੀਸ ਨੇ ਪਿੰਡ ਪੰਜਗਰਾਈ ਨੇੜੇ ਨਾਕਾ ਲਾਇਆ ਹੋਇਆ ਸੀ। ਇੱਥੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਅਨੁਸਾਰ ਮੋਟਰਸਾਈਕਲ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਸੀ ਅਤੇ ਪੁਲੀਸ ਨੇ ਨੌਜਵਾਨਾਂ ਨੂੰ ਰੋਕਣ ਲਈ ਹਵਾ ਵਿੱਚ ਗੋਲੀਆਂ ਚਲਾਈਆਂ। ਇਸੇ ਦੌਰਾਨ ਮੋਟਰਸਾਈਕਲ ਪੁਲੀ ਵਿੱਚ ਵੱਜ ਕੇ ਡਿੱਗ ਪਿਆ ਅਤੇ ਦੋਵੇਂ ਜ਼ਖ਼ਮੀ ਹੋ ਗਏ। ਐੱਸਪੀ ਜਸਮੀਤ ਸਿੰਘ ਨੇ ਕਿਹਾ ਕਿ ਜ਼ਖ਼ਮੀ ਨੌਜਵਾਨ ਨਾਬਾਲਗ ਦੱਸੇ ਜਾ ਰਹੇ ਹਨ ਅਤੇ ਇਹ ਕੋਟਕਪੂਰਾ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੋਵਾਂ ਨੌਜਵਾਨਾਂ ਨੇ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਦੋਵੇਂ ਡਿੱਗ ਕੇ ਜ਼ਖ਼ਮੀ ਹੋਏ ਹਨ, ਗੋਲੀਆਂ ਨਾਲ ਨਹੀਂ।