ਭੁੱਚੋ ਮੰਡੀ: ਸ਼ਹਿਰ ਵਿੱਚ ਆਵਾਜਾਈ ਨੂੰ ਸੂਚਾਰੂ ਬਣਾਉਣ ਲਈ ਟਰੈਫਿਕ ਪੁਲੀਸ ਨੇ ਇੰਚਾਰਜ ਹਰਮੇਲ ਸਿੰਘ ਦੀ ਅਗਵਾਈ ਹੇਠ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਦੁਕਾਨਾਂ ਅੱਗਿਓਂ ਨਾਜਾਇਜ਼ ਕਬਜ਼ੇ ਹਟਾਏ। ਕੌਂਸਲ ਮੁਲਾਜ਼ਮਾਂ ਨੇ ਦੁਕਾਨਦਾਰਾਂ ਵੱਲੋਂ ਸੜਕਾਂ ’ਤੇ ਰੱਖਿਆ ਸਾਮਾਨ ਟਰਾਲੀ ਰਾਹੀਂ ਚੁੱਕ ਲਿਆ। ਟਰੈਫਿਕ ਪੁਲੀਸ ਦੇ ਇੰਚਾਰਜ ਏਐੱਸਆਈ ਹਰਮੇਲ ਸਿੰਘ ਅਤੇ ਹੌਲਦਾਰ ਜਸਵਿੰਦਰ ਸਿੰਘ ਨੇ ਕਿਹਾ ਕਿ ਬੁਲੇਟ ਮੋਟਰਸਾਈਕਲ ’ਤੇ ਪਟਾਕੇ ਪਾਉਣ ਵਾਲਿਆਂ ਅਤੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਬੁਲੇਟ ਮੋਟਰਸਾਈਕਲ ’ਤੇ ਪਟਾਕੇ ਪਾਉਣ ਵਾਲੇ ਨੌਜਵਾਨਾਂ ਨੂੰ ਸਖ਼ਤ ਤਾੜਨਾ ਕੀਤੀ। ਇਸ ਮੌਕੇ ਸੈਨੇਟਰੀ ਇੰਸਪੈਕਟਰ ਸਤੀਸ਼ ਕੁਮਾਰ, ਰਮੇਸ਼ ਕੁਮਾਰ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ। -ਪੱਤਰ ਪ੍ਰੇਰਕ