ਚਾਉਕੇ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪਿਛਲੇ ਦਿਨੀਂ ਐਲਾਨੇ ਗਏ ਕਲਾਸ ਬੀ.ਸੀ.ਏ ਸਮੈਸਟਰ ਚੌਥਾ ਦੇ ਨਤੀਜਿਆਂ ’ਚੋਂ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਬਾਰੇ ਵਿਭਾਗ ਮੁਖੀ ਪ੍ਰੋ. ਰਣਜੀਤ ਕੌਰ ਨੇ ਦੱਸਿਆ ਕਿ ਇਸ ਨਤੀਜੇ ਵਿੱਚੋਂ ਸ਼ਰਨਪ੍ਰੀਤ ਕੌਰ ਨੇ 86.8 ਫ਼ੀਸਦ ਅੰਕ ਹਾਸਲ ਕਰਕੇ ਪਹਿਲਾ, ਕਮਲਦੀਪ ਕੌਰ ਨੇ 86.7 ਫ਼ੀਸਦ ਅੰਕਾਂ ਨਾਲ ਦੂਜਾ, ਰਮਨਦੀਪ ਕੌਰ ਅਤੇ ਸੁਖਵਿੰਦਰ ਕੌਰ ਨੇ 86.5 ਫ਼ੀਸਦ ਅੰਕ ਹਾਸਲ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਲ ਕੀਤਾ। ਕਾਲਜ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਐੱਮਡੀ ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਇਸਦਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ। ਸੰਸਥਾ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡਿਗਰੀ ਕਾਲਜ ਦੇ ਨਤੀਜੇ ਸ਼ਾਨਦਾਰ ਆ ਰਹੇ ਹਨ। -ਪੱਤਰ ਪ੍ਰੇਰਕ