ਸ੍ਰੀ ਮੁਕਤਸਰ ਸਾਹਿਬ: ਇੱਥੇ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖਸਤਾ ਹਾਲਤ ਕੰਧ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਅੱਜ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸ੍ਰੀ ਕਾਕਾ ਬਰਾੜ ਨੇ ਆਖਿਆ ਕਿ ਸੂਬਾ ਸਰਕਾਰ ਸਕੂਲਾਂ ਦੀ ਹਾਲਤ ਨੂੰ ਸੁਧਾਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ 110 ਮੀਟਰ ਕੰਧ ਬਣਾਈ ਜਾਵੇਗੀ। ਪ੍ਰਿੰੰਸੀਪਲ ਹਰਵਿੰਦਰ ਕੌਰ ਢੀਂਗਰਾ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ। ਇਸ ਮੌਕੇ ਹਿੰਮਤ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਖੋਖਰ, ਲੀਨਾ ਕੌਂਸਲ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ