ਰਵਿੰਦਰ ਰਵੀ
ਬਰਨਾਲਾ, 4 ਨਵੰਬਰ
ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵੱਡਾ ਫੇਰਬਦਲ ਕਰਦਿਆਂ ਪਿਛਲੇ ਕਈ ਸਾਲਾਂ ਤੋਂ ਪਾਰਟੀ ਨਾਲ ਜੁੜੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਜੋ ਮਹਰੂਮ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦਾ ਪੁੱਤਰ ਹੈ, ਨੂੰ ਪਾਰਟੀ ਤੋਂ ਲਾਭੇਂ ਕਰ ਕੇ ਬਾਬਾ ਟੇਕ ਸਿੰਘ ਧਨੌਲਾ ਨੂੰ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਬਣਾ ਦਿੱਤਾ ਹੈ। ਨਵਾਂ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਕੁੱਝ ਪਾਰਟੀ ਵਰਕਰਾਂ ’ਚ ਭਾਵੇਂ ਖ਼ੁਸ਼ੀ ਪਾਈ ਜਾ ਰਹੀ ਹੈ ਪਰ ਬਹੁਤੇ ਵਰਕਰਾਂ ’ਚ ਕੁਲਵੰਤ ਕੀਤੂ ਨੂੰ ਪਾਰਟੀ ਵੱਲੋਂ ਲਾਂਭੇ ਕਰਨ ’ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਨਵੇਂ ਚੁਣੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ।
ਅਸ਼ੋਕ ਅਨੇਜਾ ਚੌਥੀ ਵਾਰ ਫ਼ਾਜ਼ਿਲਕਾ ਦੇ ਪ੍ਰਧਾਨ ਬਣੇ
ਜਲਾਲਾਬਾਦ (ਟੋਨੀ ਛਾਬੜਾ): ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਐਲਾਨੇ ਗਏ ਜ਼ਿਲ੍ਹਾ ਪ੍ਰਧਾਨਾਂ ’ਚੋਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਕਮਾਨ ਲਗਾਤਾਰ ਚੌਥੀ ਵਾਰ ਅਸ਼ੋਕ ਅਨੇਜਾ ਨੂੰ ਸੌਂਪੀ ਹੈ। ਅੱਜ ਅਸ਼ੋਕ ਅਨੇਜਾ ਦੇ ਜਨਮ ਦਿਨ ਵਾਲੇ ਦਿਨ ਮਿਲੀ ਇਸ ਦੂਜੀ ਖ਼ੁਸ਼ਖ਼ਬਰੀ ਨਾਲ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅਨੇਜਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ।