ਲਖਵਿੰਦਰ ਸਿੰਘ
ਮਲੋਟ, 29 ਅਕਤੂਬਰ
ਹਲਕਾ ਮਲੋਟ ਦੇ ਐਡਵਰਡ ਗੰਜ, ਗੈਸਟ ਹਾਊਸ ਵਿੱਚ ‘ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ’ ਤਹਿਤ ਈ-ਰਿਕਸ਼ਾ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ, ਇਸੇ ਤਹਿਤ ਇਹ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਡੀਜ਼ਲ ਇੰਜਣ ਵਾਲੇ ਆਟੋ ਚਲਾਉਣ ਵਾਲੇ ਚਾਲਕ ਨੂੰ ਬੈਟਰੀ ਵਾਲਾ ਈ-ਰਿਕਸ਼ਾ ਦੇਣ ਲਈ ਅੱਜ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਇਸ ਈ-ਰਿਕਸ਼ਾ ਦੀ ਕੀਮਤ ਲਗਭਗ 1,50,000 ਰੁਪਏ ਹੈ, ਜਦੋਂਕਿ ਇਸ ਸਕੀਮ ਤਹਿਤ ਈ-ਰਿਕਸ਼ਾ ਪ੍ਰਾਪਤ ਕਰਨ ਵਾਲੇ ਬਨਿੈਕਾਰ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਕੀ ਬਚਦੀ ਰਕਮ ਲਈ ਕਰਜ਼ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਸ ਕੈਂਪ ਵਿਚ ਬੇਰੁਜ਼ਗਾਰ ਵਿਅਕਤੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ 125 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਕੈਂਪ ਲੱਗਦੇ ਰਹਿਣਗੇ। ਇਸ ਕੈਂਪ ਵਿਚ ਜ਼ਿਲ੍ਹਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਈ-ਰਿਕਸ਼ਾ ਪ੍ਰਾਪਤ ਕਰਨ ਲਈ ਬਨਿੈ ਪੱਤਰ ਅਪਲਾਈ ਕੀਤੇ ਗਏ। ਇਸ ਮੌਕੇ ਮੰਤਰੀ ਵੱਲੋਂ ਵਿਸਵਾਸ਼ ਦਿਵਾਇਆ ਗਿਆ ਕਿ ਬਨਿੈ ਪੱਤਰਾਂ ਦੀ ਵੈਰੀਫਿਕੇਸ਼ਨ ਉਪਰੰਤ ਯੋਗ ਵਿਅਕਤੀਆਂ ਨੂੰ ਈ-ਰਿਕਸ਼ਾ ਦਿੱਤੇ ਜਾਣਗੇ।