ਭੁੱਚੋ ਮੰਡੀ: ਪਿੰਡ ਲਹਿਰਾ ਖਾਨਾ ਦੀ ਪੰਚਾਇਤ ਨੇ ਪਿੰਡ ਵਿੱਚ ਲੱਗੇ ਸ਼ਹੀਦ ਫੌਜੀ ਨਿਰਮਲ ਸਿੰਘ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਤੋੜਫੋੜ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਭੁੱਚੋ ਪੁਲੀਸ ਚੌਕੀ ਵਿੱਚ ਲਿਖਤੀ ਸ਼ਿਕਾਇਤ ਕਰਕੇ ਮੁਲਾਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸਰਪੰਚ ਜਗਜੀਤ ਸਿੰਘ, ਪੰਚ ਜੋਗਿੰਦਰ ਸਿੰਘ, ਰਾਜਵਿੰਦਰ ਕੌਰ ਅਤੇ ਸੁਨੀਤਾ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਨੇ ਬੁੱਤ ਵਿਚਲੀ ਬੰਦੂਕ ਦੀ ਨੋਕ ਸਮੇਤ ਹੋਰ ਭੰਨਤੋੜ ਕਰ ਦਿੱਤੀ ਹੈ। -ਪੱਤਰ ਪ੍ਰੇਰਕ