ਪੱਤਰ ਪ੍ਰੇਰਕ
ਮਾਨਸਾ, 3 ਅਕਤੂਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਮਜ਼ਦੂਰ ਮੰਗਾਂ ਲਈ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਲਾਇਆ ਦਿਨ ਰਾਤ ਦਾ ਪੱਕਾ ਮੋਰਚਾ 60ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨਾਕਾਰੀਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਪਹਿਲੀ ਤੋਂ ਪੰਜਵੀਂ ਜਮਾਤ ਦੇ ਦਲਿਤ ਬੱਚਿਆਂ ਦਾ ਵਜ਼ੀਫ਼ਾ ਰੱਦ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਪਹਿਲਾਂ ਦੀ ਤਰ੍ਹਾਂ ਦਲਿਤ ਬੱਚਿਆਂ ਦਾ ਵਜ਼ੀਫਾ ਜਾਰੀ ਕੀਤਾ ਜਾਵੇ, ਜਿਸ ਲਈ ਜੇਕਰ ਲੋੜ ਪਈ ਤਾਂ ਵੱਖਰੇ ਤੌਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ‘ਆਪ’ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ।